'ਆਪ' ਆਗੂ ਰਾਘਵ ਚੱਢਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਏ ਨਤਮਸਤਕ - ਪੰਜਾਬ ਇੰਚਾਰਜ ਰਾਘਵ ਚੱਢਾ
ਅੰਮ੍ਰਿਤਸਰ: ਆਪ ਦੇ ਪੰਜਾਬ ਇੰਚਾਰਜ ਰਾਘਵ ਚੱਢਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਨਵੇਂ ਸਾਲ ਦੀ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਨਵਾਂ ਸਾਲ ਲੋਕਾਂ ਲਈ ਖੁਸ਼ੀਆਂ ਭਰਿਆ ਰਹੇ ਤੇ ਕਿਸਾਨ ਇਹ ਹੱਕਾਂ ਦੀ ਜੰਗ ਨੂੰ ਜਿੱਤ ਕੇ ਵਾਪਿਸ ਆਉਣ।