PROTEST: ਲਗਾਤਾਰ ਵਧ ਰਹੀ ਮਹਿੰਗਾਈ ਨੂੰ ਲੈ ਕੇ ਆਪ ਆਗੂਆਂ ਨੇ ਕੇਂਦਰ ਖਿਲਾਫ ਕੀਤਾ ਪ੍ਰਦਰਸ਼ਨ - ਕੇਂਦਰ ਖਿਲਾਫ ਕੀਤਾ ਪ੍ਰਦਰਸ਼ਨ
ਮਾਨਸਾ: ਕੇਂਦਰ ਸਰਕਾਰ ਵੱਲੋਂ ਲਗਾਤਾਰ ਵਧਾਈ ਜਾ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਸਰਕਾਰ ਦੇ ਖਿਲਾਫ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਜ਼ੀ ਵੀ ਕੀਤੀ ਗਈ। ਇਸ ਦੌਰਾਨ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਕੀਤੀ ਜਾ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਮਹਾਂਮਾਰੀ ਦੇ ਦੌਰਾਨ ਜਿੱਥੇ ਲੋਕਾਂ ਦਾ ਕੰਮ ਨਹੀਂ ਚਲ ਪਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਮਹਿੰਗਾਈ ਕਰਕੇ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਆਪ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿੰਗਾਈ ਨੂੰ ਘੱਟ ਕੀਤੀ ਜਾਵੇ ਤਾਂ ਜੋ ਲੋਕਾਂ ਦਾ ਜੀਵਨ ਸੁਖਾਲਾ ਹੋ ਸਕੇ।