ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਆਮ ਆਦਮੀ ਪਾਰਟੀ
ਚੰਡੀਗੜ੍ਹ: ਪੰਜਾਬ ਦੀ ਵਿਰੋਧੀ ਧਿਰ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਮੁੱਖ ਮੰਤਰੀ (CM) ਦੀ ਸਰਕਾਰੀ ਰਿਹਾਇਸ਼ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ (Leader of the Opposition Harpal Singh Cheema) ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਪੰਜਾਬ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਜੋ ਕਾਂਗਰਸ ਪਾਰਟੀ (Congress Party) ਨੇ ਪੰਜਾਬੀਆ ਨਾਲ ਵਾਅਦੇ ਕੀਤੇ ਸਨ ਉਹ ਹਾਲੇ ਤੱਕ ਪੂਰੇ ਨਹੀਂ ਕੀਤੇ ਉਨ੍ਹਾਂ ਕਿਹਾ ਕਿ ਘਰ-ਘਰ ਨੌਕਰੀ ਦੇਣ ਵਾਲੇ ਕਾਂਗਰਸ ਪਾਰਟੀ (Congress Party) ਦੇ ਵਾਅਦੇ ਦੇ ਤਹਿਤ ਪੰਜਾਬ ਸਰਕਾਰ (Government of Punjab) ਪੰਜਾਬ ਦੇ ਨੌਜਵਾਨਾਂ ਨੂੰ ਨਹੀਂ ਸਗੋਂ ਕਾਂਗਰਸ (Congress) ਦੇ ਮੰਤਰੀਆਂ ਤੇ ਵਿਧਾਇਕਾਂ (Ministers and MLAs) ਨੂੰ ਨੌਕਰੀ ਦਿੱਤੀ ਜਾ ਰਹੀ ਹੈ।
Last Updated : Nov 13, 2021, 2:05 PM IST