ਨਕਲੀ ਸ਼ਰਾਬ ਦੀ ਫੈਕਟਰੀ ਦੇ ਖੁਲਾਸੇ ਤੋਂ ਬਾਅਦ 'ਆਪ' ਨੇ ਕੀਤਾ ਰੋਸ ਪ੍ਰਦਰਸ਼ਨ - ਮਦਨ ਲਾਲ ਜਲਾਲਪੁਰ
ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਹਲਕੇ ਦੇ ਘਨੌਰ ਵਿਖੇ ਦਿਨੀਂ ਨਕਲੀ ਸ਼ਰਾਬ ਦੀ ਫੈਕਟਰੀ ਦਾ ਖੁਲਾਸਾ ਹੋਇਆ ਸੀ, ਜਿਸ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਘਨੌਰ ਹਲਕੇ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਦੇ ਘਿਰਾਓ ਦਾ ਐਲਾਨ ਕੀਤਾ ਸੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਦੇ ਨਾ ਰੁਕਣ 'ਤੇ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ।