ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ - ਆਮ ਆਦਮੀ ਪਾਰਟੀ ਪੰਜਾਬ
ਜਲੰਧਰ: ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਦੇ ਚਾਰੋਂ ਹਲਕਿਆਂ ਵਿੱਚ ਧਰਨ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਹੀ ਆਬਕਾਰੀ ਵਿਭਾਗ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਲੇ ਤੱਕ ਕੈਪਟਨ ਸਰਕਾਰ ਨੇ ਸ਼ਰਾਬ ਮਾਫ਼ੀਆ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣਾ ਚਾਹੀਦਾ ਹੈ।