ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਕੀਤਾ ਪ੍ਰਦਰਸ਼ਨ - ਕਿਸਾਨ ਮੰਡੀਆਂ ’ਚ ਬਾਰਦਾਨਾ
ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਹਾੜੀ ਦਾ ਸ਼ੀਜਨ 10 ਅਪ੍ਰੈਲ ਤੋਂ ਸ਼ੁਰੂ ਹੋ ਗਿਆ ਹੈ, ਜਿਸ ਤੋਂ ਮੰਡੀਆਂ ਵਿਚ ਵੱਡੀ ਮਾਤਰਾ ਵਿੱਚ ਕਣਕ ਪਹੁੰਚ ਗਈ ਹੈ। ਮੰਡੀਆਂ ਦੇ ਪ੍ਰਬੰਧਾਂ ਨੂੰ ਲੈਕੇ ਆਮ ਆਦਮੀ ਵਲੋਂ ਸਰਹਿੰਦ ਅਨਾਜ ਮੰਡੀ ਦੇ ਵਿੱਚ ਬਾਰਦਾਨਾ ਨਾ ਪਹੁੰਚਣ ਨੂੰ ਲੈਕੇ ਧਰਨਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਆਪ ਨੇਤਾ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਕਾਗਰਸ ਸਰਕਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਕਾਂਗਰਸ ਸਰਕਾਰ ਦੇ ਵਿੱਚ ਕਿਸਾਨ ਮੰਡੀਆਂ ਦੇ ਵਿੱਚ ਬਾਰਦਾਨਾ ਨਾ ਹੋਣ ਦੇ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਇਸ ਲਈ ਸਰਕਾਰ ਨੂੰ ਸਮਾਂ ਰਹਿੰਦਿਆਂ ਬਾਰਦਾਨਾ ਮੁਹੱਈਆ ਕਰਵਾਉਣਾ ਚਾਹੀਦਾ ਹੈ।