'ਆਮ ਆਦਮੀ ਪਾਰਟੀ ਰਾਜਨੀਤੀ ਕਰਨ ਨਹੀਂ, ਰਾਜਨੀਤੀ ਬਦਲਣ ਆਈ ਹੈ' - ਹਰਪਾਲ ਚੀਮਾ
ਚੰਡੀਗੜ੍ਹ: ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਅਤੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਮਰਥਕਾਂ ਦੇ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਇਸ ਬਾਰੇ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਦੀ ਹੈ ਉਨ੍ਹਾਂ ਨੇ ਕਿਹਾ ਅਸੀਂ ਆਪਣੇ ਘੋਸ਼ਣਾ ਪੱਤਰ ਦੇ ਵਿੱਚ ਜੋ ਜੋ ਵਾਅਦੇ ਕੀਤੇ ਸੀ ਉਹ ਸਾਰੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਾਜਨੀਤੀ ਕਰਨ ਨਹੀਂ, ਰਾਜਨੀਤੀ ਬਦਲਣ ਆਈ ਹੈ। ਚੀਮਾ ਨੇ ਕਿਹਾ ਕਿ ਅੱਗੇ ਵੀ ਆਮ ਆਦਮੀ ਪਾਰਟੀ ਆਪਣੇ ਕਹੇ 'ਤੇ ਖਰੀ ਉਤਰੇਗੀ ਅਤੇ ਇਸ ਦਾ ਅਸਰ ਪੰਜਾਬ ਵਿੱਚ ਹੋਣ ਵਾਲੀ ਚੋਣਾਂ ਤੇ ਵੀ ਵੇਖਣ ਨੂੰ ਮਿਲੇਗਾ।