ਆਮ ਆਦਮੀ ਪਾਰਟੀ ਅੱਜ ਬਠਿੰਡਾ ਵਿੱਚ ਕਰੇਗੀ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ - ਬਠਿੰਡਾ ਥਰਮਲ ਪਲਾਂਟ
ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਪਾਰਟੀ ਵੱਲੋਂ ਬਠਿੰਡਾ ਵਿਖੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਗੱਲ ਕਹੀ ਗਈ ਹੈ। ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੋਣਾਂ ਸਮੇਂ ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਥਰਮਲ ਪਲਾਂਟ ਨੂੰ ਬੰਦ ਨਹੀਂ ਹੋਣ ਦੇਵਾਂਗਾ ਪਰ ਹੁਣ ਮਨਪ੍ਰੀਤ ਬਾਦਲ ਆਪਣੇ ਵਾਅਦੇ ਤੋਂ ਪਲਟ ਗਏ ਹਨ। ਇਸ ਕਰਕੇ ਆਮ ਆਦਮੀ ਪਾਰਟੀ ਵੱਲੋਂ 24 ਜੂਨ ਨੂੰ ਬਠਿੰਡਾ ਵਿੱਚ ਕੈਪਟਨ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।