ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਕਿਸਾਨ ਅੰਦੋਲਨ
ਕਪੂਰਥਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਅੜੇ ਹੋਏ ਹਨ। ਦਿੱਲੀ 'ਚ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਸੁਲਤਾਨਪੁਰ ਲੋਧੀ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਰਾਹੀਂ ਮਹਿਜ਼ ਕਾਰਪੋਰੇਟ ਘਰਾਣਿਆ ਨੂੰ ਲਾਭ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਤਾਂ ਜੋ ਠੰਢ 'ਚ ਸੰਘਰਸ਼ ਕਰ ਰਹੇ ਕਿਸਾਨ ਆਪਣੇ ਘਰਾਂ ਨੂੰ ਪਰਤ ਸਕਣ।