ਅੰਮ੍ਰਿਤਸਰ: ਕਚਹਿਰੀ ਸਾਹਮਣੇ ਨਜਾਇਜ਼ ਪਾਰਕਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੀਤਾ ਪ੍ਰਦਰਸ਼ਨ - ਆਮ ਆਦਮੀ ਪਾਰਟੀ
ਅੰਮ੍ਰਿਤਸਰ: ਜ਼ਿਲ੍ਹਾ ਕਚਹਿਰੀ ਦੇ ਬਾਹਰ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਨਜਾਇਜ਼ ਪਾਰਕਿੰਗ ਲਏ ਜਾਣ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਪ ਆਗੂਆਂ ਨੇ ਵਿਜੀਲੈਂਸ ਵਿਭਾਗ ਦੇ ਐਸਐਸਪੀ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਅਤੇ ਜਾਂਚ ਦੀ ਮੰਗ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਇਸ 'ਤੇ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨਗੇ।