ED office ਦੇ ਬਾਹਰ 'ਆਪ' ਅਤੇ ਅਕਾਲੀ ਦਲ ਵੱਲੋਂ ਰੋਸ਼ ਪ੍ਰਦਰਸ਼ਨ - ਚੰਨੀ ਦੇ ਖ਼ਿਲਾਫ਼ ਪ੍ਰਦਰਸ਼ਨ
ਜਲੰਧਰ: ਈਡੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਿੱਥੇ ਇਕ ਪਾਸੇ ਈਡੀ ਹਨੀ ਨੂੰ ਕੋਰਟ ਵਿਚ ਪੇਸ਼ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਉਹਦੇ ਦੂਸਰੇ ਪਾਸੇ ਜਲੰਧਰ ਈਡੀ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਵਾਈਸ ਪ੍ਰਧਾਨ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਜੋ ਰਾਸ਼ੀ ਹਨੀ ਕੋਲੋਂ ਬਰਾਮਦ ਹੋਈ ਹੈ ਉਹ ਤਾਂ ਕੁਝ ਵੀ ਨਹੀਂ। ਪੰਜਾਬ ਵਿੱਚ ਕਾਂਗਰਸ ਦਾ ਹਰ ਮੰਤਰੀ ਅਤੇ ਐੱਮ. ਪੀ ਹੀ ਨਹੀਂ ਬਲਕਿ ਇਹਦੇ ਨਾਲ ਲਾਲ ਦਰਿਆਵਾਂ ਦੇ ਨਾਲ ਲਗਦੇ ਇਲਾਕਿਆਂ ਦੇ ਸਰਪੰਚ ਪੰਚ ਤੱਕ ਇਸ ਮਾਮਲੇ ਵਿੱਚ ਜੁੜੇ ਹੋਏ ਹਨ। ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵੱਡੇ-ਵੱਡੇ ਆਗੂਆਂ ਦੀ ਇਸ ਕੰਮ ਵਿਚ ਹਿੱਸੇਦਾਰੀ ਹੈ।