ਆਰਡੀਨੈਂਸਾਂ ਦੇ ਵਿਰੋਧ ’ਚ ਆਪ ਤੇ ਬੀਕੇਯੂ ਨੇ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਕਿਸਾਨ ਯੂਨੀਅਨ ਪ੍ਰਦਰਸ਼ਨ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਆਰਡੀਨੈਂਸ ਅਤੇ ਤੇਲ ਕੀਮਤ ਵਧਣ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ ਕਿਸਾਨ ਯੂਨੀਅਨ ਲੱਖੋਵਾਲ ਅਤੇ ਰਾਜੇਵਾਲ ਵੱਲੋਂ ਟਰੈਕਟਰਾ 'ਤੇ ਝੰਡੇ ਲਾ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਸੋਮਵਾਰ ਨੂੰ ਕਿਸਾਨ ਯੂਨੀਅਨ ਰਾਜੇਵਾਲ, ਲੱਖੋਵਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਟਰੈਕਟਰਾਂ 'ਤੇ ਚੜ੍ਹ ਕੇ ਬਠਿੰਡਾ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਨਾਂਅ 'ਤੇ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ।