ਭਗਵੰਤ ਮਾਨ ਨੂੰ CM ਉਮੀਦਵਾਰ ਐਲਾਨਣ ਨੂੰ ਲੈ ਕੇ ਆਪ ਵਰਕਰਾਂ ਨੇ ਢੋਲ ਦੀ ਥਾਪ ’ਤੇ ਪਾਏ ਭੰਗੜੇ - ਆਪ ਵਰਕਰਾਂ ਨੇ ਢੋਲ ਦੀ ਥਾਪ ’ਤੇ ਪਾਏ ਭੰਗੜੇ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਗਵੰਤ ਮਾਨ ਨੂੰ ਸੀਐੱਮ ਚਿਹਰਾ ਐਲਾਨਿਆ ਹੈ। ਭਗਵੰਤ ਮਾਨ ਦੇ ਸੀਐਮ ਚਿਹਰੇ ਦੇ ਐਲਾਨ ਨੂੰ ਲੈਕੇ ਆਪ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੰਮ੍ਰਿਤਸਰ ਵਿਖੇ ਆਪ ਆਗੂਆਂ ਅਤੇ ਵਰਕਰਾਂ ਵੱਲੋਂ ਢੋਲ ਦੇ ਨਗਾੜੇ ’ਤੇ ਭੰਗੜੇ ਪਾ ਕੇ ਖੁਸ਼ੀ ਮਨਾਈ ਗਈ ਹੈ। ਇਸ ਮੌਕੇ ਆਪ ਵਰਕਰਾਂ ਵੱਲੋਂ ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਵੀ ਮਿੱਠਾ ਕਰਵਾਇਆ ਗਿਆ ਹੈ। ਇਸ ਮੌਕੇ ਖੁਸ਼ੀ ਮਨਾ ਰਹੇ ਆਪ ਵਰਕਰਾਂ ਨੇ ਕਿਹਾ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਐਲਾਨ ਕੇ ਸ਼ਲਾਘਾਯੋਗ ਫੈਸਲਾ ਲਿਆ ਹੈ।