ਆਮ ਆਦਮੀ ਪਾਰਟੀ ਨੇ ਕੱਢਿਆ ਕੈਡਲ ਮਾਰਚ
ਅੰਮ੍ਰਿਤਸਰ: ਕਸ਼ਮੀਰ (Kashmir) ਵਿੱਚ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ (Hindus and Sikhs) ‘ਤੇ ਹੋਏ ਜ਼ੁਲਮ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੈਡਲ ਮਾਰਚ ਕੱਢਿਆ ਗਿਆ ਹੈ। ਇਸ ਵਿੱਚ ਇਨ੍ਹਾਂ ਲੋਕਾਂ ਨੂੰ ਇਨਸਾਫ਼ ਦਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੀ ਅਗਵਾਈ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਜੈਦੀਪ ਸਿੰਘ ਸੰਧੂ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ (BJP government) ਹਰ ਕੰਮ ‘ਚ ਫੇਲ੍ਹ ਸਬਿਤ ਹੋਈ ਹੈ ਭਾਵੇਂ ਓਹ ਨੋਟ ਬੰਦੀ ਹੋਏ ਜਾਂ ਧਾਰਾ 370 ਹੋਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨਾਕਾਮੀ ਕਰਕੇ ਕਸ਼ਮੀਰ ਵਿੱਚ ਘੱਟ ਗਿਣਤੀ ਵਾਲੇ ਹਿੰਦੂ ਅਤੇ ਸਿੱਖਾਂ ਦੀ ਮੌਤਾਂ (death) ਹੋ ਰਹੀ ਹੈ ਜਿਸ ਦੇ ਚਲਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਅਤੇ ਮ੍ਰਿਤਕਾ ਦੀ ਆਤਮਾ ਦੇ ਸ਼ਾਂਤੀ ਲਈ ਰੋਸ ਮਾਰਚ ਕੱਢਿਆ ਗਿਆ ਹੈ।