ਆਪ ਦੇ ਉਮੀਦਵਾਰ ਜੈਕਿਸ਼ਨ ਰੋੜੀ ਨੇ ਭਰੇ ਨਾਮਜ਼ਦਗੀ ਕਾਗਜ਼ - ਜੈ ਕ੍ਰਿਸ਼ਨ ਰੋੜੀ ਨੇ ਭਰੇ ਨਾਮਜ਼ਦਗੀ ਕਾਗਜ਼
ਗੜ੍ਹਸ਼ੰਕਰ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੈਕਿਸ਼ਨ ਸਿੰਘ ਰੋੜੀ ਨੇ ਆਪਣੇ ਸਮਰਥਕਾਂ ਨੂੰ ਨਾਲ ਲੈ ਕੇ ਐਸ.ਡੀ.ਐਮ ਦਫ਼ਤਰ ਗੜ੍ਹਸ਼ੰਕਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ, ਉਹ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ।