ਆਪ ਉਮੀਦਵਾਰ ਨਰੇਸ਼ ਕਟਾਰੀਆ ਵੱਲੋਂ ਭਰੇ ਗਏ ਨਾਮਜ਼ਦਗੀ ਕਾਗਜ਼ - ਆਪ ਉਮੀਦਵਾਰ ਨਰੇਸ਼ ਕਟਾਰੀਆ
ਜ਼ੀਰਾ: ਪੰਜਾਬ 2022 ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਭਰੇ ਜਾ ਰਹੇ ਹਨ। ਉਸ ਦੇ ਤਹਿਤ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਐਸ.ਡੀ.ਐਮ ਦਫ਼ਤਰ ਜ਼ੀਰਾ ਵਿੱਚ ਭਰੇ ਗਏ। ਇਸ ਮੌਕੇ ਕਾਗਜ਼ ਭਰਨ ਤੋਂ ਉਪਰੰਤ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਗਿਆ ਕਿ ਜੋ ਉਮੀਦਾਂ ਮੇਰੇ ਕੋਲੋਂ ਲੋਕਾਂ ਨੂੰ ਹਨ, ਮੈਂ ਉਨ੍ਹਾਂ ਉੱਪਰ ਹਰ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਤੇ ਹਰ ਇਕ ਵਿਅਕਤੀ ਦੇ ਦੁੱਖ-ਸੁੱਖ ਵਿੱਚ ਸਾਥ ਦੇਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਬਣਨ ਜਾ ਰਹੀ ਹੈ ਤੇ 80 ਤੋਂ ਵੱਧ ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਉਨ੍ਹਾਂ ਨਾਲ ਆਏ ਵਰਕਰਾਂ ਦਾ ਧੰਨਵਾਦ ਕੀਤਾ।