ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਮੇਰਾ ਕੋਈ ਟਾਕਰਾ ਨਹੀਂ: ਪ੍ਰੋ. ਤੇਜਪਾਲ - aap candidate
ਲੁਧਿਆਣਾ: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਤੇਜਪਾਲ ਸਿੰਘ ਲੁਧਿਆਣਾ ਆਪਣੇ ਦਫ਼ਤਰ ਦਾ ਉਦਘਾਟਨ ਕਰਨ ਲਈ ਪਹੰਚੇ। ਉਨ੍ਹਾਂ ਦੇ ਨਾਲ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਵੀ ਮੌਜੂਦ ਰਹੇ। ਇਸ ਦੌਰਾਨ ਪ੍ਰੋਫੈਸਰ ਤੇਜਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਕੋਈ ਟਾਕਰਾ ਨਹੀਂ ਹੈ। ਦੂਜੇ ਪਾਸੇ, ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਉਹ ਐਚਐਸ ਫੂਲਕਾ ਵਾਂਗ ਦਿਹਾਤੀ ਹਲਕੇ ਤੋਂ ਤੇਜਪਾਲ ਨੂੰ ਵੱਡੀ ਲੀਡ ਦਿਵਾਉਣਗੇ ਤੇ ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰਨ ਦਾਅਵਾ ਕੀਤਾ।