ਖੇਤੀ ਕਾਨੂੰਨਾਂ ਨੂੰ ਲੈਕੇ ਆਪ ਆਗੂਆਂ ਨੇ ਕੇਂਦਰ ਖਿਲਾਫ਼ ਕੱਢੀ ਭੜਾਸ - ਕੇਂਦਰ ਖਿਲਾਫ਼ ਕੱਢੀ ਭੜਾਸ
ਬਠਿੰਡਾ: ਆਮ ਆਦਮੀ ਪਾਰਟੀ ਬਠਿੰਡਾ ਵੱਲੋਂ ਫਾਇਰ ਬ੍ਰਿਗੇਡ ਚੌਂਕ ਤੋਂ ਹੱਥਾਂ ਵਿੱਚ ਮੋਮਬੱਤੀਆਂ ਜਗਾ ਕੇ ਅਤੇ ਸਿਰ ਉਪੱਰ ਕਾਲੀਆਂ ਪੱਟੀਆਂ ਬੰਨ੍ਹ ਕੇ ਕਿਸਾਨ ਅੰਦੋਲਨ (kissan movement)ਵਿੱਚ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਪਿਛਲੇ ਸਾਲ ਅੱਜ ਦੇ ਦਿਨ 17 ਸਤੰਬਰ 2020 ਨੂੰ ਹੀ ਖੇਤੀ ਕਾਨੂੰਨ ਕੇਂਦਰ ਸਰਕਾਰ (Central Government) ਵੱਲੋਂ ਲੋਕ ਸਭਾ ਵਿੱਚ ਪਾਸ ਕੀਤੇ ਗਏ ਸਨ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜ਼ਬਰਦਸਤੀ ਦੇਸ਼ ਦੇ ਕਿਸਾਨਾਂ ਉੱਤੇ ਤਿੰਨ ਖੇਤੀ ਕਾਨੂੰਨ ਥੋਪੇ ਜਾ ਰਹੇ ਹਨ ਜਿਸਦੇ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਕਰੀਬ ਇੱਕ ਸਾਲ ਤੋਂ ਦੇਸ਼ ਭਰ ਵਿੱਚ ਧਰਨਿਆਂ ’ਤੇ ਡਟੇ ਹੋਏ ਹਨ ਅਤੇ ਕੁਰਬਾਨੀਆਂ ਦੇ ਰਹੇ ਹਨ।