ਆਪ ਨੇ ਹਲਕਾ ਮੋਗਾ ਦੇ ਐਮ.ਐਲ.ਏ ਹਰਜੋਤ ਕਮਲ ਦੇ ਦਫ਼ਤਰ ਦਾ ਕੀਤਾ ਘਿਰਾਓ - MLA of Moga constituency
ਮੋਗਾ: ਆਪ ਪਾਰਟੀ ਨੇ ਹਲਕਾ ਮੋਗਾ ਦੇ ਐਮਐਲਏ ਹਰਜੋਤ ਕਮਲ ਦੇ ਦਫ਼ਤਰ ਦਾ ਘਿਰਾਓ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਭਾਲ ਕੀਤੀ ਹੈ। ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਸੀ ਜਿਵੇਂ ਘਰ-ਘਰ ਨੌਕਰੀ, ਨਸ਼ਾ ਖ਼ਤਮ, ਇਸ ਤਰ੍ਹਾਂ ਦੇ ਵਾਅਦੇ ਕਰਕੇ ਲੋਕਾਂ ਨੂੰ ਪਾਗਲ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਨਹੀਂ ਰੱਖ ਸਕੇ। ਇਸ ਲਈ ਉਨ੍ਹਾਂ ਨੂੰ ਕੁਰਸੀ ਉੱਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।