ਪੰਜਾਬ

punjab

ETV Bharat / videos

2022 ਦੀਆਂ ਵਿਧਾਨਸਭਾ ਚੋਣਾਂ ਲਈ ਜੈ ਕਿਸ਼ਨ ਰੋੜੀ ਨੂੰ ਆਪ ਨੇ ਐਲਾਨਿਆਂ ਉਮੀਦਵਾਰ - 2022 ਦੀਆਂ ਚੋਣਾਂ

By

Published : Nov 12, 2021, 10:21 PM IST

ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (Aam Aadmi Party) ਨੇ ਦਸ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ ਜਿਸਦੇ ਵਿੱਚ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਨੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ (Jai Kishan Rori) ਦਾ ਉਮੀਦਵਾਰ ਵਜੋਂ ਐਲਾਨ ਕੀਤਾ ਹੈ। ਜੈ ਕਿਸ਼ਨ ਸਿੰਘ ਰੋੜੀ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਗੜ੍ਹਸ਼ੰਕਰ ਦੇ ਵਿਚੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਲਕਾ ਗੜ੍ਹਸ਼ੰਕਰ ਦੇ ਵੱਖ ਵੱਖ ਮੁੱਦਿਆਂ ਨੂੰ ਵਿਧਾਨ ਸਭਾ ਦੇ ਵਿਚ ਬੜੇ ਜ਼ੋਰ ਸ਼ੋਰ ਨਾਲ ਉਠਾਇਆ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ।

ABOUT THE AUTHOR

...view details