ਆਪ ਨੇ ਦਿੱਤਾ ਡੀਸੀ ਨੂੰ ਮੰਗ ਪੱਤਰ, ਕਿਸਾਨਾਂ ਦੀ ਰਿਹਾਈ ਦੀ ਕੀਤੀ ਅਪੀਲ - AAP has given a demand letter to DC
ਪਟਿਆਲਾ: ਦਿੱਲੀ ਪੁਲਿਸ ਦੇ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੇ ਹੱਕ ਵਿੱਚ ਜ਼ਿਲ੍ਹਾ ਪਟਿਆਲਾ ਦੀ ਆਮ ਆਦਮੀ ਪਾਰਟੀ ਦੀ ਟੀਮ ਨੇ ਰੋਸ ਮਾਰਚ ਕੱਢਿਆ। ਇਹ ਰੋਸ਼ ਮਾਰਚ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਡੀਸੀ ਦਫ਼ਤਰ ਦੇ ਬਾਹਰ ਪੁੱਜਿਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਆਪ ਨੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ।