'ਆਪ' ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਗਈ ਜਨ ਸਭਾ - ਫਤਿਹਗੜ੍ਹ ਸਾਹਿਬ
ਫਤਹਿਗੜ੍ਹ ਸਾਹਿਬ: ਆਮ ਆਦਮੀ ਪਾਰਟੀ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਵਿਖੇ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਦੇ ਵਿੱਚ ਜਨ ਸੰਵਾਦ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਥਿਆੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਰਾਜਵਿੰਦਰ ਕੌਰ ਨੇ ਵਰਕਰਾਂ ਅਤੇ ਆਮ ਲੋਕਾਂ ਦੇ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਜਿਸ ਤੋਂ ਵਰਕਰ ਸੰਤੁਸ਼ਟ ਨਜ਼ਰ ਆਏ। ਹਲਕਾ ਫਤਹਿਗੜ੍ਹ ਸਾਹਿਬ ਦੀ ਲੀਡਰਸ਼ਿਪ ਨੇ ਭਰੋਸਾ ਦਿਵਾਇਆ ਕਿ ਉਹ ਇਕਜੁੱਟ ਹੋ ਕੇ ਫਤਹਿਗੜ੍ਹ ਸਾਹਿਬ ਦੀ ਸੀਟ ਨੂੰ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਇਸ ਮੌਕੇ ਬੀਬੀ ਰਾਜਵਿੰਦਰ ਕੌਰ ਥਿਆੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸਿੱਖਿਆ ਅਤੇ ਸਿਹਤ ਨੂੰ ਪ੍ਰਫੁੱਲਤ ਕਰਨ ਲਈ ਹਰ ਯਤਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਜਿਹੜੀ ਵੀ ਗਾਰੰਟੀ ਦਿੱਤੀ ਜਾਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ।