AAP 'ਚ ਸ਼ਾਮਿਲ ਹੋਏ ਗੁਰਪ੍ਰੀਤ ਗੋਗੀ ਨੇ ਭਾਰਤ ਭੂਸ਼ਣ ਆਸ਼ੂ ਦੇ ਖੋਲ੍ਹੇ ਭੇਤ ! - ਗੁਰਪ੍ਰੀਤ ਗੋਗੀ ਨੇ ਭਾਰਤ ਭੂਸ਼ਣ ਆਸ਼ੂ ਤੇ ਬਰਸ਼ੇ
ਲੁਧਿਆਣਾ: ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਦਲ ਬਦਲੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਦੇ ਤਹਿਤ ਲੁਧਿਆਣਾ ਤੋਂ ਕਾਂਗਰਸੀ ਕੌਂਸਲਰ ਅਤੇ ਚੇਅਰਮੈਨ ਗੁਰਪ੍ਰੀਤ ਗੋਗੀ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਅੰਦਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖ਼ਿਲਾਫ਼ ਆਪਣੀ ਭੜਾਸ ਕੱਢੀ ਹੈ ਤੇ ਕਿਹਾ ਹੈ ਕਿ ਹਾਈ ਕਮਾਨ ਨੂੰ ਸਿਰਫ ਆਸ਼ੂ ਹੀ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਿੰਨੇ ਘਪਲੇ ਉਸਨੇ ਕੀਤੇ ਹਨ ਅੱਜ ਤੱਕ ਨਹੀਂ ਹੋਏ। ਉਨ੍ਹਾਂ ਕਿਹਾ ਕਿ ਅਫ਼ਸਰਾਂ ਵਿਧਾਇਕਾਂ ਅਤੇ ਹੋਰ ਕੌਂਸਲਰਾਂ ਨੂੰ ਭਾਰਤ ਭੂਸ਼ਣ ਆਸ਼ੂ ਨੇ ਦਬਾਇਆ ਹੋਇਆ ਸੀ, ਕਿਸੇ ਨੂੰ ਆਪਣੀ ਆਵਾਜ਼ ਨਹੀਂ ਬੁਲੰਦ ਕਰਨ ਦਿੰਦਾ ਸੀ। ਜਿਸ ਕਰਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਤੇ ਜੇਕਰ ਪਾਰਟੀ ਉਨ੍ਹਾਂ ਨੂੰ ਸੇਵਾ ਲਾਈ ਗਈ ਤਾਂ ਉਹ ਚੋਣਾਂ ਵੀ ਜ਼ਰੂਰ ਲੜਨਗੇ।