ਜਨਅੰਦੋਲਨ ਰਾਹੀਂ ਘਰ-ਘਰ ਪਹੁੰਚਾਵਾਂਗੇ ਮਹਿੰਗੀ ਬਿਜਲੀ ਦਾ ਮੁੱਦਾ- ਆਪ ਆਗੂ - ਮਹਿੰਗੀ ਬਿਜਲੀ ਦਾ ਮੁੱਦਾ
ਸੂਬੇ ਚ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਹੈਪੀ ਅਤੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਬਾਮ ਨੇ ਕਿਹਾ ਕਿ ਸੂਬੇ ਚ ਸਾਰੇ ਰਾਜਾਂ ਨਾਲੋਂ ਮਹਿੰਗੀ ਬਿਜਲੀ ਲੋਕਾਂ ਨੂੰ ਮਿਲਦੀ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕਈ ਵਾਅਦੇ ਕੀਤੇ ਸੀ ਪਰ ਉਨ੍ਹਾਂ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਿਜਲੀ ਬਿੱਲਾਂ ਨੂੰ ਸਾੜ ਕੇ ਮਹਿੰਗੀ ਬਿਜਲੀ ਦਾ ਵਿਰੋਧ ਕਰੇਗੀ। ਜਨਅੰਦੋਲਨ ਰਾਹੀ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਮੁੱਦੇ ਬਾਰੇ ਜਾਣੂ ਕਰਵਾਇਆ ਜਾਵੇਗਾ।