ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ AAP ਨੇ ਘੇਰੀ ਚੰਨੀ ਸਰਕਾਰ
ਹੁਸ਼ਿਆਰਪੁਰ: ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ (beadbi Incidents) ਅਤੇ ਲੁਧਿਆਣਾ ਬਲਾਸਟ (Ludhiana Blast) ਨੂੰ ਲੈਕੇ ਵਿਰੋਧੀਆਂ ਪਾਰਟੀਆਂ ਵੱਲੋਂ ਚੰਨੀ ਸਰਕਾਰ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਗੜਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਡਾ. ਹਰਮਿੰਦਰ ਸਿੰਘ ਬਖਸ਼ੀ ਵੱਲੋਂ ਸੂਬਾ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੀ ਨਲਾਇਕੀ ਕਾਰਨ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋ ਚੁੱਕੀ ਹੈ। ਆਪ ਆਗੂ ਨੇ ਕਿਹਾ ਕਿ ਪੰਜਾਬ ਦੇ ਵਿੱਚ ਲਗਾਤਾਰ ਹੋ ਰਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ’ਤੇ ਤੁਲੀ ਹੋਈ ਹੈ।