CM ਚੰਨੀ ਦੇ ਐਲਾਨ ਸਿਰਫ਼ ਡਰਾਮੇ: ਬਖਸ਼ੀ - CM. ਚੰਨੀ
ਹੁਸ਼ਿਆਰਪੁਰ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੰਜਾਬ ਦਾ ਸਿਆਸੀ ਅਖਾੜਾ ਭੱਖ ਚੁੱਕਿਆ ਹੈ ਅਤੇ ਸਿਆਸੀ ਲੋਕਾਂ ਵੱਲੋਂ ਇੱਕ-ਦੂਜੇ ‘ਤੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ। ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਡਾ. ਹਰਵਿੰਦਰ ਸਿੰਘ ਬਖਸ਼ੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਤੰਜ ਕੱਸਦਿਆ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਚੋਣਾਂ ਨੇੜੇ ਆਉਦੀਆਂ ਵੇਖ ਕੇ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ, ਪਰ ਇਹ ਸਾਰੇ ਐਲਾਨ ਸਿਰਫ਼ ਐਲਾਨ ਹੀ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ 2022 ‘ਚ ਕਾਂਗਰਸ ਲਈ ਵੋਟਾਂ ਲੈਣ ਦਾ ਸਿਰਫ਼ ਐਲਾਨ ਕਰਕੇ ਵਿਕਾਸ ਦਾ ਡਰਾਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਮੁੱਖ ਮੰਤਰੀ (Chief Minister ) ਵੱਲੋਂ ਐਲਾਨ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਹਾਲੇ ਤੱਕ ਇੱਕ ਵੀ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੋਇਆ।