ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਨਹੀਂ ਹੋਣਾ ਹੱਲ: ਆਪ ਆਗੂ - ਆਮ ਆਦਮੀ ਪਾਰਟੀ
ਗੜ੍ਹਸ਼ੰਕਰ: ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਤੋਂ ਜੁਆਇੰਟ ਸੈਕਟਰੀ ਡਾ. ਹਰਮਿੰਦਰ ਸਿੰਘ ਬਖ਼ਸ਼ੀ ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਹੁੰਦਾ ਤਾਂ ਅੱਜ ਇਸ਼ਤਿਹਾਰਾਂ ਅਤੇ ਫਲੈਕਸਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਲੋੜ ਨਹੀਂ ਪੈਂਣੀ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਹੂੰ ਖਾ ਕੇ ਪੰਜਾਬ ਦੀ ਭੋਲੇ ਭਾਲੀ ਜਨਤਾ ਨੂੰ ਗੁੰਮਰਾਹ ਕੀਤਾ ਸੀ, ਉਹ ਵਾਅਦੇ ਸਭ ਫੇਲ੍ਹ ਹੁੰਦੇ ਨਜ਼ਰ ਆ ਰਹੇ ਹਨ।