ਖੇਤੀ ਆਰਡੀਨੈਂਸ ਦੇ ਵਿਰੋਧ 'ਚ ਆਪ ਆਗੂਆਂ ਨੇ ਫੂਕੇ ਮੋਦੀ ਤੇ ਬਾਦਲ ਦੇ ਪੁਤਲੇ - ਆਮ ਆਦਮੀ ਪਾਰਟੀ
ਲਹਿਰਾਗਾਗਾ: ਸੂਬੇ ਭਰ 'ਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਨੂੰ ਕਿਸਾਨ ਵਿਰੋਧੀ ਦੱਸਿਆ ਜਾ ਰਿਹਾ ਹੈ। ਪੰਜਾਬ ਭਰ 'ਚ ਛੋਟੇ ਅਤੇ ਦਰਮਿਆਨੇ ਵਰਗ ਦੇ ਲੋਕ ਕੇਂਦਰ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਇਸ ਆਰਡੀਨੈਂਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੂਣਕ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਸੁਖਬੀਰ ਬਾਦਲ ਦੇ ਪੁਤਲੇ ਫੂਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪੁਚਾਉਣ ਲਈ ਕਿਸਾਨ ਵਿਰੋਧੀ ਖੇਤੀ ਸਧਾਰ ਬਿੱਲ ਲੈ ਕੇ ਆ ਰਹੀ ਹੈ।