'ਆਪ' ਆਗੂਆਂ ਕਾਲੀਆਂ ਝੰਡੀਆਂ ਦਿਖਾ ਕੀਤਾ ਸਾਧੂ ਸਿੰਘ ਧਰਮਸੋਤ ਦਾ ਵਿਰੋਧ - ਆਮ ਆਦਮੀ ਪਾਰਟੀ
ਸ੍ਰੀ ਫ਼ਤਿਹਗੜ੍ਹ ਸਾਹਿਬ: ਬਸੀ ਪਠਾਣਾਂ ਵਿਖੇ ਇੱਕ ਪਾਰਕ ਦਾ ਨੀਂਹ ਪੱਥਰ ਰੱਖਣ ਪੁੱਜੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਪ ਆਗੂਆਂ ਦਾ ਕਹਿਣਾ ਕਿ ਪੰਜਾਬ ਦੀ ਸਰਕਾਰ ਘੁਟਾਲਿਆਂ ਦੀ ਸਰਕਾਰ ਹੈ। ਉਨ੍ਹਾਂ ਦਾ ਕਹਿਣਾ ਕਿ ਕੈਬਿਨੇਟ ਮੰਤਰੀ ਧਰਮਸੋਤ ਵਲੋਂ ਐੱਸ ਸੀ, ਐੱਸ.ਟੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਕਰੋੜਾਂ ਦਾ ਘੁਟਾਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਇਸ ਘੁਟਾਲੇ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।