ਕੈਪਟਨ ਸਰਕਾਰ ਵੱਲੋਂ ਲਗਾਏ ਗਏ ਰੁਜ਼ਗਾਰ ਮੇਲੇ ਨੂੰ "ਆਪ" ਨੇ ਦੱਸਿਆ ਡਰਾਮਾ - ਰੁਜ਼ਗਾਰ ਮੇਲਾ
ਸੰਗਰੂਰ ਦੇ ਭਵਾਨੀਗੜ੍ਹ ਵਿਖੇ "ਆਪ" ਆਗੂਆਂ ਤੇ ਸਥਾਨਕ ਵੱਲੋਂ ਕੈਪਟਨ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੰਗਰੂਰ ਦੇ ਹਲਕਾ ਇੰਚਾਰਜ ਦਿਨੇਸ਼ ਬਾਂਸਲ ਨੇ ਕਾਂਗਰਸ ਸਰਕਾਰ ਵੱਲੋਂ ਲਗਾਏ ਗਏ ਰੁਜ਼ਗਾਰ ਮੇਲੇ ਨੂੰ ਡਰਾਮਾ ਦੱਸਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲਾਏ ਗਏ ਇਨ੍ਹਾਂ ਰੁਜ਼ਗਾਰ ਮੇਲਿਆਂ ਦੀ ਹਕੀਕਤ ਜ਼ਮੀਨੀ ਪੱਧਰ 'ਤੇ ਕੁਝ ਹੋਰ ਹੀ ਹੈ। ਗ਼ਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਇਨ੍ਹਾਂ ਰੁਜ਼ਗਾਨ ਨਹੀਂ ਮਿਲਿਆ। ਉਨ੍ਹਾਂ ਕਿਹਾ ਨਾ ਹੀ ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀ ਦਿੱਤੇ ਜਾਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਿਰਫ਼ ਕੈਪਾਂ ਦਾ ਆਯੋਜਨ ਕਰਕੇ ਝੂਠ ਦੀ ਰਾਜਨੀਤੀ ਕਰ ਰਹੀ ਹੈ। ਇਸ ਕਾਰਨ ਲੋਕਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਕਈ ਪਰੇਸ਼ਾਨ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਨੀਲੇ ਕਾਰਡ, ਪੈਨਸ਼ਨ ਤੇ ਦਿਵਿਆਂਗ ਲੋਕਾਂ ਨੂੰ ਮਿਲਣ ਵਾਲਾ ਭੱਤਾ ਆਦਿ ਦੀ ਸਕੀਮ ਬੰਦ ਕਰ ਦਿੱਤੀ ਗਈ ਹੈ। ਲੋਕਾਂ ਵੱਲੋਂ ਮੁੜ ਇਹ ਸਹੂਲਤਾਂ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।