'ਆਪ' ਆਗੂਆਂ ਦਾਣਾ ਮੰਡੀ ਗੜ੍ਹਸ਼ੰਕਰ ਦਾ ਕੀਤਾ ਦੌਰਾ
ਗੜ੍ਹਸ਼ੰਕਰ: ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੀ ਗੱਲ ਕੀਤੀ ਜਾਂਦੀ ਹੈ, ਪਰ ਬਾਵਜੂਦ ਇਸ ਦੇ ਕਈ ਥਾਵਾਂ 'ਤੇ ਕਿਸਾਨ ਅਤੇ ਆੜ੍ਹਤੀ ਪ੍ਰਦਰਸ਼ਨ ਕਰਦੇ ਵੀ ਨਜ਼ਰ ਆ ਰਹੇ ਹਨ। ਇਸ ਦੇ ਤਹਿਤ ਗੜ੍ਹਸ਼ੰਕਰ ਦੀ ਦਾਣਾ ਮੰਡੀ 'ਚ ਆਪ ਆਗੂਆਂ ਵਲੋਂ ਦੀ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਆਪ ਆਗੂ ਦਾ ਕਹਿਣਾ ਕਿ ਸਰਕਾਰ ਦੇ ਦਾਅਵੇ ਖੋਖਲੇ ਹਨ। ਉਨ੍ਹਾਂ ਦਾ ਕਹਿਣਾ ਕਿ ਮੰਡੀਆਂ 'ਚ ਬਾਰਦਾਨੇ ਦੀ ਕਮੀ, ਲਿਫਟਿੰਗ ਦੀ ਸਮੱਸਿਆ, ਕਿਸਾਨਾਂ ਨੂੰ ਫਸਲ ਦੀ ਅਦਾਇਗੀ ਦਾ ਸਮੱਸਿਆ ਆ ਰਹੀ ਹੈ। ਜਿਸ ਕਾਰਨ ਕਿਸਾਨ ਅਤੇ ਆੜ੍ਹਤੀ ਪਰੇਸ਼ਾਨ ਹਨ।