ਆਮ ਆਦਮੀ ਪਾਰਟੀ ਨੂੰ ਮਾਲਵੇ 'ਚ ਵੱਡਾ ਝਟਕਾ, ਅਕਾਲੀ ਹੋਏ ਬਾਗੋ-ਬਾਗ - online punjabi news
ਪੰਜਾਬ 'ਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ ਗੋਰਾ ਅਤੇ ਉਨ੍ਹਾਂ ਨਾਲ 40-50 ਵਰਕਰ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਆਪ ਵਰਕਰਾਂ ਅਤੇ ਮਾਲਵਾ ਜ਼ੋਨ ਦੇ ਪ੍ਰਧਾਨ ਦਾ ਅਕਾਲੀ ਦਲ 'ਚ ਸਵਾਗਤ ਕੀਤਾ। ਉਧਰ ਇਸ ਮੌਕੇ ਆਪ ਨੂੰ ਅਲਵਿਦਾ ਕਹਿਨ ਵਾਲੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਮੈਂ ਅਪਣੇ ਹਲਕੇ ਦੇ ਵਿਕਾਸ ਲਈ ਅਕਾਲੀ ਦਲ 'ਚ ਸ਼ਾਮਲ ਹੋਇਆ ਹਾਂ।