ਸਰਬ ਪਾਰਟੀ ਬੈਠਕ 'ਚ 'ਆਪ' ਦੀ ਸਰਕਾਰ ਨੂੰ ਘੇਰਨ ਦੀ ਤਿਆਰੀ - Aman Arora target Capt. Govt on syl issue
ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਸਰਕਾਰ 'ਤੇ ਜਮ ਕੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ 40 ਸਾਲ ਤੋਂ syl 'ਤੇ ਵੋਟਾਂ ਤਾਂ ਹਰ ਕੋਈ ਮੰਗ ਰਿਹਾ ਹੈ ਪਰ ਪੰਜਾਬ ਦੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਡਿੱਗਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਹੋਣ ਵਾਲੀ ਬੈਠਕ 'ਚ ਪਾਣੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਆਪਣਾ ਪੱਖ ਰੱਖੇਗੀ। ਇਸ ਦੇ ਨਾਲ ਹੀ ਦੂਜੇ ਸੂਬਿਆਂ ਤੋਂ ਬਣਦੀ ਕਰੋੜਾਂ ਰੁਪਏ ਦੀ ਰਕਮ ਨੂੰ ਵਸੂਲ ਕਰਨ ਦੀ ਗੱਲ ਕੀਤੀ ਜਾਵੇਗੀ।