Black Day: ਆਪ ਵਿਧਾਇਕ ਸੰਦੋਆ ਨੇ ਘਰ ਦੀ ਛੱਤ ’ਤੇ ਲਹਿਰਾਇਆ ਕਾਲਾ ਝੰਡਾ - ਕਾਲਾ ਦਿਵਸ
ਰੂਪਨਗਰ: ਦੇਸ਼ ਭਰ ਦੇ ਕਿਸਾਨ ਪਿਛਲੇ 6 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸਦੇ ਸਮਰਥਨ ਵਿੱਚ ਕਈ ਕਿਸਾਨ ਜੱਥੇਬੰਦੀਆਂ ਨੇ ‘ਕਾਲਾ ਦਿਵਸ’ ਮਨਾਉਣ ਦਾ ਐਲਾਨ ਕੀਤਾ ਸੀ। ਜਿਸ ਦੇ ਅਧਾਰ 'ਤੇ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਉਨ੍ਹਾਂ ਦੇ ਘਰ ਦੀ ਛੱਤ ’ਤੇ ਕਾਲਾ ਝੰਡਾ ਲਹਿਰਾਇਆ ਗਿਆ। ਜਦੋ ਤੱਕ ਸੰਘਰਸ਼ ਜਾਰੀ ਰਹੇਗਾ ਉਹ ਕਿਸਾਨਾਂ ਦਾ ਪੂਰਾ ਸਾਥ ਦੇਣਗੇ। ਨਾਲ ਹੀ ਉਨ੍ਹਾਂ ਵਿਧਾਇਕ ਨੇ ਆਪਣੇ ਪਿੰਡ ਵਾਸੀਆਂ ਨਾਲ ਮਿਲ ਕੇ ਕੇਂਦਰ ਸਰਕਾਰ ਦਾ ਪੁਤਲਾ ਵੀ ਸਾੜਿਆ।