'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ਦੀ ਰਾਸ਼ਨ ਵੰਡ ਪ੍ਰਣਾਲੀ 'ਤੇ ਚੁੱਕੇ ਸਵਾਲ - 'ਆਪ' ਵਿਧਾਇਕ ਬਲਜਿੰਦਰ ਕੌਰ
ਤਲਵੰਡੀ ਸਾਬੋ: ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬੇ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਦੌਰਾਨ ਲੋਕਾਂ ਨੂੰ ਦਿੱਕਤਾਂ ਆ ਰਹੀਆਂ ਹਨ। ਇਨ੍ਹਾਂ ਮੁਸ਼ਕਲਾਂ ਨੂੰ ਲੈ ਕੇ 'ਆਪ' ਵਿਧਾਇਕਾ ਬੀਬੀ ਬਲਜਿੰਦਰ ਕੌਰ ਨੇ ਸਰਕਾਰ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਰਾਸ਼ਨ ਅਤੇ ਜ਼ਰੂਰੀ ਵਸਤੂਆਂ ਦੀ ਦਿੱਕਤ ਹੋਵੇ, ਚਾਹੇ ਡਾਕਟਰਾਂ ਦੀ ਉਪਰਕਾਣਾ ਦੀ ਮੰਗ ਹੋਵੇ ਆਦਿ ਵੱਲ ਸਰਕਾਰ ਨੂੰ ਹੋਰ ਵਧੇਰੇ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨਾਲ ਹਰ ਤਰ੍ਹਾਂ ਸਹਿਯੋਗ ਕਰਨ ਲਈ ਤਿਆਰ ਹਨ।