ਆਪ ਵਿਧਾਇਕ ਬਲਜਿੰਦਰ ਕੌਰ ਨੇ ਕੈਪਟਨ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ - ਸ਼ਰਾਬ ਨੂੰ ਰੈਵੇਨਿਊ
ਫ਼ਤਹਿਗੜ੍ਹ ਸਾਹਿਬ: ਆਮ ਆਦਮੀ ਪਾਰਟੀ ਦੇ ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਘਰਾਂ ਵਿੱਚ ਬੈਠ ਕੇ ਸਰਕਾਰਾਂ ਨਹੀਂ ਚਲਾਈਆਂ ਜਾ ਸਕਦੀਆਂ, ਕਿਉਂਕਿ ਸਰਕਾਰਾਂ ਚਲਾਉਣ ਲਈ ਪਬਲਿਕ ਵਿੱਚ ਆਉਣਾ ਪੈਂਦਾ ਹੈ ਤੇ ਉਨ੍ਹਾਂ ਦੀ ਮੁਸ਼ਕਲਾਂ ਤੇ ਪ੍ਰੇਸ਼ਾਨੀਆਂ ਨੂੰ ਸਮਝਣ ਦੀ ਲੋੜ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਚਲਾਉਣ ਲਈ ਬਾਕੀ ਸਾਰੇ ਪੱਖਾਂ ਨੂੰ ਦਰਕਿਨਾਰ ਕਰਕੇ ਕੇਵਲ ਸ਼ਰਾਬ ਨੂੰ ਰੈਵੇਨਿਊ ਇਕੱਠਾ ਕਰਨ ਲਈ ਜੋੜ ਦੇਣਾ ਸੌੜੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੈਬਿਨੇਟ ਮੰਤਰੀ ਮੰਡਲ ਵਿੱਚ ਜੋ ਚੰਗਿਆੜੀਆਂ ਫਟੀਆਂ, ਉਸ ਨੇ ਸ਼ਰਾਬ ਦੇ ਧੰਦੇ ਵਿੱਚ ਹਿੱਸੇਦਾਰੀਆਂ ਨੂੰ ਉਜਾਗਰ ਕਰਕੇ ਰੱਖ ਦਿੱਤਾ ਹੈ, ਕਿਉਂਕਿ ਲੜਾਈ ਸਾਰੀ ਹਿੱਸੇਦਾਰੀਆਂ ਦੀ ਵੰਡ ਵੰਡਾਈ ਦੀ ਹੈ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਸਰਕਾਰ ਹਰ ਪੱਖ 'ਤੇ ਫੇਲ ਹੋ ਕੇ ਰਹਿ ਗਈ ਹੈ।