ਜੈਤੋ ਤੋਂ ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਲੀ ਦੇ ਵੋਟਰਾਂ ਨੂੰ ਦਿੱਤੀ ਵਧਾਈ - ਆਪ ਵਿਧਾਇਕ ਮਾਸਟਰ ਬਲਦੇਵ ਸਿੰਘ
ਚੰਡੀਗੜ੍ਹ ਵਿਖੇ ਆਪ ਦੇ ਵਿਧਾਇਕਾਂ ਨੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਉੱਥੇ ਪਹੁੰਚੇ ਜੈਤੋ ਤੋਂ ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਲੀ ਦੇ ਵੋਟਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੇ ਕੰਮਾਂ ਨੂੰ ਵੋਟ ਪਾਈ ਹੈ। ਪੰਜਾਬ ਦੀਆਂ ਲੋਕ ਸਭਾ ਚੋਣਾਂ ਦੌਰਾਨ ਲੋਕ ਇਨਸਾਫ਼ ਪਾਰਟੀ ਵਿੱਚ ਰਲ ਜਾਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਘਰਾਂ ਵਿੱਚ ਲੜਾਈਆਂ ਹੁੰਦੀਆਂ ਰਹਿੰਦੀਆਂ ਹਨ ਤੇ ਹੁਣ ਉਹ 5-6 ਮਹੀਨਿਆਂ ਤੋਂ ਆਪ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪ ਨਾਲ ਮਿਲ ਕੇ ਪੰਜਾਬ ਦੇ ਹਿੱਤ ਲਈ ਕੰਮਕਾਜ ਕਰਨਗੇ। ਹਾਲਾਂਕਿ ਸੁਖਪਾਲ ਖਹਿਰਾ ਨਾਲ ਸ਼ਾਮਲ ਹੋਣ ਦੇ ਸਵਾਲ ਨੂੰ ਉਹ ਟਾਲਦੇ ਹੀ ਨਜ਼ਰ ਆਏ।