ਆਪ ਵਿਧਾਇਕਾ ਨੇ ਕਿਹਾ ਕਿਸਾਨਾਂ ਖਾਤਿਰ ਅਸਤੀਫੇ ਵੀ ਦੇਣੇ ਪਏ ਤਾਂ ਦਵਾਂਗੇ - resign for the sake of farmers
ਤਲਵੰਡੀ ਸਾਬੋ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਆਪ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਡਰਾਮਾ ਦੱਸਿਆ। ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਕਤ ਬਿੱਲਾਂ ਦੀ ਪਹਿਲਾਂ ਤੋਂ ਹੀ ਜਾਣਕਾਰੀ ਸੀ ਪਰ ਉਨ੍ਹਾਂ ਨੇ ਕਿਸਾਨਾਂ ਤੋਂ ਇਹ ਗੱਲ ਲੁਕਾਈ ਸੀ। ਹਾਲਾਂਕਿ ਉਹ ਖੁਦ ਅਤੇ ਉਨ੍ਹਾਂ ਦੇ ਮੰਤਰੀ ਉਕਤ ਬਿੱਲਾਂ ਬਾਰੇ ਕੇਂਦਰ ਦੀਆਂ ਮੀਟਿੰਗਾਂ ਵਿੱਚ ਹਾਜ਼ਰੀ ਭਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਤੋਂ ਕਿਸਾਨਾਂ ਨਾਲ ਖੜ੍ਹੀ ਹੈ ਤੇ ਜੇ ਇਸ ਲਈ ਉਨ੍ਹਾਂ ਨੂੰ ਵਿਧਾਨ ਸਭਾ ਮੈਂਬਰੀ ਤੋਂ ਅਸਤੀਫੇ ਦੇਣੇ ਪਏ ਤਾਂ ਉਹ ਪਿੱਛੇ ਨਹੀਂ ਹਟਾਂਗੇ।