ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਲਗਾਇਆ 'ਇਨਕਲਾਬ ਜ਼ਿੰਦਾਬਾਦ' ਦਾ ਨਾਅਰਾ - sangrur
ਨਵੀਂ ਦਿੱਲੀ: ਸੰਗਰੂਰ ਤੋਂ ਦੂਸਰੀ ਵਾਰ ਸੰਸਦ ਮੈਂਬਰ ਚੁਣੇ ਗਏ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਅੱਜ ਲੋਕ ਸਭਾ 'ਚ ਸੰਸਦ ਮੈਂਬਰ ਦੇ ਤੌਰ 'ਤੇ ਸਹੁੰ ਚੁੱਕੀ। ਭਗਵੰਤ ਮਾਨ ਨੇ ਪੰਜਾਬੀ ਭਾਸ਼ਾ 'ਚ ਆਪਣੀ ਸਹੁੰ ਚੁੱਕੀ। ਹਾਲਾਂਕਿ ਇਸ ਦੌਰਾਨ ਉਹ ਕੁਝ ਅਜਿਹਾ ਬੋਲ ਗਏ, ਜਿਸ ਦੀ ਉੱਥੇ ਬੈਠੇ ਕਿਸੇ ਵੀ ਸੰਸਦ ਮੈਂਬਰ ਨੂੰ ਉਮੀਦ ਨਹੀਂ ਸੀ। ਭਗਵੰਤ ਮਾਨ ਨੇ ਆਪਣੀ ਸਹੁੰ ਚੁੱਕਣ ਤੋਂ ਬਾਅਦ 'ਇਨਕਲਾਬ ਜ਼ਿੰਦਾਬਾਦ' ਦਾ ਨਾਅਰਾ ਲਾਇਆ। ਉਨ੍ਹਾਂ ਵੱਲੋਂ ਨਾਅਰਾ ਲਾਉਣ ਤੋਂ ਬਾਅਦ ਉੱਥੇ ਬੈਠੇ ਸੰਸਦ ਮੈਂਬਰ ਹੱਸ ਪਏ।