ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ 'ਆਪ' ਨੇ ਕੀਤਾ ਪ੍ਰਦਰਸ਼ਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਤਲਵੰਡੀ ਸਾਬੋ : ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਨਾਲ ਸਬੰਧਤ ਜਾਰੀ ਕੀਤੇ ਆਰਡੀਨੈਂਸਾਂ ਦੇ ਵਿਰੋਧ ਅਤੇ ਅਕਾਲੀ ਦਲ ਦੇ ਇਨ੍ਹਾਂ ਆਰਡੀਨੈਂਸਾਂ ਪ੍ਰਤੀ ਅਖਤਿਅਰ ਕੀਤੇ ਸਟੈਂਡ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਆਮ ਕਾਰਕੁੰਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ। ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਅਕਾਲੀ ਦਲ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੇਂਦਰੀ ਵਜ਼ੀਰ ਦੀ ਕੁਰਸੀ ਬਚਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇ ਰਿਹਾ ਹੈ।