ਬਠਿੰਡਾ: ਆਪ ਆਗੂਆਂ ਨੇ ਨੀਲੇ ਕਾਰਡਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਿਆ - ਨੀਲੇ ਕਾਰਡ
ਬਠਿੰਡਾ: ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸੂਬਾ ਸਰਕਾਰ ਵਿਰੁੱਧ ਧਰਨੇ ਲਾਏ ਜਾ ਰਹੇ ਹਨ। ਬਠਿੰਡਾ ਵਿਖੇ ਆਮ ਆਦਮੀ ਪਾਰਟੀ ਨੇ ਨੀਲੇ ਕਾਰਡ ਕੱਟੇ ਜਾਣ ਅਤੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੇਂਦਰ ਵੱਲੋਂ ਭੇਜੇ ਗਏ ਰਾਸ਼ਨ ਦੀ ਕਾਲੀ ਵੰਡ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਵੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਖ਼ਾਸ ਬੰਦਿਆਂ ਦੇ ਕਾਰਡ ਬਣਵਾ ਕੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਪਰ ਉਸ ਦਾ ਲਾਭ ਲੋੜਵੰਦਾਂ ਤੱਕ ਨਹੀਂ ਪਹੁੰਚਿਆ।