ਐਮਐਸਪੀ ਨੂੰ ਲੈ ਕੇ ਆਪ ਆਗੂਆਂ ਨੇ ਸਾੜਿਆ ਮੋਦੀ ਤੇ ਸੁਖਬੀਰ ਬਾਦਲ ਦਾ ਪੁਤਲਾ - meet hayer
ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਐਮਐਸਪੀ ਆਰਡੀਨੈੱਸ ਦਾ ਸਮਰਥਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਪਾਰਟੀ ਨੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਯੂਥ ਇੰਚਾਰਜ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਆਰਡੀਨੈੱਸ ਲਿਆਂਦਾ ਗਿਆ ਹੈ, ਉਹ ਕਿਸਾਨ ਵਿਰੋਧੀ ਹੈ। ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਹੇਠ ਹੈ, ਜੇਕਰ ਇਹ ਕਿਸਾਨ ਵਿਰੋਧੀ ਆਰਡੀਨੈੱਸ ਲਾਗੂ ਹੁੰਦਾ ਹੈ ਤਾਂ ਕਿਸਾਨ ਬਿਲਕੁਲ ਤਬਾਹ ਹੋ ਜਾਣਗੇ।