ਜਲੰਧਰ: 'ਆਪ' ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਜਲੰਧਰ : ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ 'ਆਪ' ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਚੋਣ ਦੇ ਸਮੇਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦੀ ਗੱਲ ਆਖੀ। ਉਨ੍ਹਾਂ ਆਖਿਆ ਕਿ 2017 ਦੇ ਵਿੱਚ ਚੋਣਾਂ ਤੋਂ ਪਹਿਲਾ ਕਾਂਗਰਸ ਨੇ ਬਿਜਲੀ ਦੇ ਰੇਟ ਘੱਟ ਕਰਨ, ਗਰੀਬਾਂ ਲਈ 300 ਯੂਨਿਟ ਬਿਜਲੀ ਮੁਫ਼ਤ ਦਿੱਤੇ ਜਾਣ, ਬੱਚਿਆਂ ਦੀ ਸਿੱਖਿਆ, ਘਰ-ਘਰ ਨੌਕਰੀ ਦੇਣ ਦੇ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਬਿਜਲੀ ਦਰਾਂ 'ਚ ਵਾਧਾ ਕਰ ਦਿੱਤਾ ਤੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਵੀ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ 'ਚ ਨਾਕਾਮਯਾਬ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਸੂਬਾ ਸਰਕਾਰ ਵਿਰੁੱਧ ਸੂਬੇ ਦੀ ਜਨਤਾ ਨਾਲ ਧੋਖਾ ਤੇ ਵਾਅਦਾ ਖਿਲਾਫੀ ਕਰਨ ਦੇ ਦੋਸ਼ ਲਾਏ।