ਗੁਰਦਾਸਪੁਰ: ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
ਗੁਰਦਾਸਪੁਰ: ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡ ਅਤੇ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਰਾਸ਼ਨ ਵਿੱਚ ਕੀਤੀ ਗਈ ਕਾਣੀ ਵੰਡ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਡੀਸੀ ਗੁਰਦਾਸਪੁਰ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਬਗ਼ੈਰ ਕਿਸੇ ਮਾਪਦੰਡ ਦੇ ਪੂਰੇ ਪੰਜਾਬ ਦੇ ਲੱਖਾਂ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ।