ਬਠਿੰਡਾ: ਆਸ਼ਾ ਵਰਕਰਾਂ ਨੇ ਕੀਤਾ ਸਰਕਾਰ ਖ਼ਿਲਾਫ਼ ਪੁਤਲਾ ਸਾੜ ਪ੍ਰਦਰਸ਼ਨ - ਆਸ਼ਾ ਵਰਕਰਾਂ ਦਾ ਧਰਨਾ
ਬਠਿੰਡਾ: ਆਸ਼ਾ ਵਰਕਰਾਂ ਵੱਲੋਂ ਬਠਿੰਡਾ ਵਿਖੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਸਰਕਾਰ ਦਾ ਪੁਤਲਾ ਸਾੜ ਕੇ ਆਪਣਾ ਰੋਸ ਜ਼ਾਹਿਰ ਕੀਤਾ। ਆਸ਼ਾ ਵਰਕਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਕੋਰੋਨਾ ਦੇ ਮੱਦੇਨਜ਼ਰ ਵਾਧੂ ਸਹੂਲਤਾਂ ਦੇ ਨਿਗੁਣੇ ਭੱਤੇ ਨੂੰ ਵਧਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਈ ਆਸ਼ਾ ਵਰਕਰਾਂ ਤੋਂ ਵਾਧੂ ਕੰਮ ਲਿਆ ਜਾਂਦਾ ਹੈ ਜਿਸ ਕਰਕੇ ਉਹ ਕਾਫ਼ੀ ਪਰੇਸ਼ਾਨ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ।