ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿਰੁੱਧ ਆਪ ਨੇ ਸੰਗਰੂਰ 'ਚ ਕੀਤਾ ਪ੍ਰਦਰਸ਼ਨ - ਜ਼ਹਿਰੀਲੀ ਸ਼ਰਾਬ ਨਾਲ ਮੌਤਾਂ
ਸੰਗਰੂਰ: ਪੰਜਾਬ ਦੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਰੁੱਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ। ਇਸੇ ਨੂੰ ਲੈ ਕੇ ਪੰਜਾਬ ਦੀਆਂ ਰਾਜਨੀਤਿਕ ਵਿਰੋਧੀ ਪਾਰਟੀਆਂ ਵੀ ਆਹਮੋ-ਸਾਹਮਣੇ ਆ ਗਈਆਂ ਹਨ। ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਆਗੂ ਨਰਿੰਦਰ ਕੌਰ ਦੀ ਅਗਵਾਈ ਵਿੱਚ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕੈਪਟਨ ਨੂੰ ਅਸਤੀਫ਼ਾ ਦੇਣ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇ ਸਰਕਾਰ ਕੋਈ ਫ਼ੈਸਲਾ ਨਹੀਂ ਲੈਂਦੀ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖੇ ਪੱਧਰ ਉੱਤੇ ਲੈ ਕੇ ਜਾਣਗੇ।