ਆਪ ਨੇ PM ਮੋਦੀ ਤੇ ਸੁਖਬੀਰ ਬਾਦਲ ਦਾ ਪੁਤਲਾ ਫੂਕ ਕੀਤਾ ਕਿਸਾਨ ਆਰਡੀਨੈਂਸਾਂ ਦਾ ਵਿਰੋਧ - AAP protested against agriculture-ordinance
ਗੁਰਦਾਸਪੁਰ/ਬਟਾਲਾ: ਸਰਕਾਰ ਵੱਲੋਂ ਖੇਤੀ ਸੁਧਾਰ ਦੇ ਨਾਂਅ 'ਤੇ ਲਿਆਂਦੇ ਨਵੇਂ ਆਰਡੀਨੈਂਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਆਪ ਵੱਲੋਂ ਵੱਖ-ਵੱਖ ਥਾਵਾਂ 'ਤੇ ਅਕਾਲੀ ਦਲ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸੇ ਮੁਹਿੰਮ ਅਧੀਨ ਆਪ ਦੀ ਗੁਰਦਾਸਪੁਰ ਇਕਾਈ ਨੇ ਬਟਾਲਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਆਪ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਰੁਝਾਨ ਹੋਰ ਵਧੇਗਾ।