ਲੋਕਾਂ ਦਾ ਹੱਕ ਖਾਣ ਵਾਲੀ ਸਰਕਾਰ ਹੁਣ ਬੱਚਿਆਂ ਦਾ ਹੱਕ ਵੀ ਖਾਣ ਲਗ ਪਈ: ਆਪ - ਪੋਸਟ ਮੈਟ੍ਰਿਕ ਸਕਾਲਰਸ਼ਿਪ
ਗੁਰਦਾਸਪੁਰ: ਪੰਜਾਬ ਵਿੱਚ ਹੋਏ ਵਾਜ਼ੀਫ਼ਾ ਘੁਟਾਲਾ ਦਾ ਮੁੱਦਾ ਭੱਖਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਦੋਸ਼ ਹੈ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਪੰਜਾਬ ਦੇ ਭਵਿੱਖ ਐਸ. ਸੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚੋਂ 63.91 ਕਰੋੜ ਰੁਪਏ ਦਾ ਘਪਲਾ ਕੀਤਾ। ਇਸ ਦੇ ਰੋਸ ਵਿੱਚ ਆਪ ਦੇ ਵਰਕਰਾਂ ਨੇ ਗੁਰਦਾਸਪੁਰ ਵਿੱਚ ਧਰਨਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਜ਼ਾਰਤ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਪੁਤਲਾ ਫ਼ੂਕ ਵਿਰੋਧ ਪ੍ਰਦਰਸ਼ਨ ਕੀਤਾ।