'ਆਪ' ਵੱਲੋਂ ਮਹਿੰਗਾਈ ਵਿਰੁੱਧ ਧਰਨਾ - Diesel, petrol and cooking gas
ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਇਕਾਈ ਨੇ ਪਟਿਆਲਾ ਨੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਖਿਲਾਫ਼ ਹੱਥਾਂ ਵਿਚ ਖਾਲੀ ਸਿਲੰਡਰ ਫੜ ਕੇ ਤੇ ਥਾਲੀਆ ਖੜਕਾ ਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਰ ਕੀਤਾ। ਇਸ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਨੇ ਇਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਗਾਤਾਰ ਲਾਭ ਪਹੁੰਚਾ ਰਹੀ ਹੈ। ਇਸੇ ਕਾਰਨ ਮਹਿੰਗਾਈ ਦਿਨੋ-ਦਿਨ ਵੱਧ ਰਹੀ ਹੈ। ਮਹਿੰਗਾਈ ਦਾ ਬੋਝ ਆਮ ਲੋਕਾਂ ‘ਤੇ ਪੈ ਰਿਹਾ ਹੈ। ਕੀਮਤਾਂ ਵਿੱਚ ਵਾਧੇ ਕਾਰਨ ਸਭ ਕੁਝ ਮਹਿੰਗਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਬਜਟ ਵਿਗੜਦਾ ਜਾ ਰਿਹਾ ਹੈ ਤੇ ਜਨਤਾ ਭੁੱਖੇ ਮਰਨ ਦੀ ਕਗਾਰ ਉਤੇ ਹੈ।