ਲਖੀਮਪੁਰ ਘਟਨਾ ਦੇ ਵਿਰੋਧ 'ਚ 'ਆਪ' ਦਾ ਪ੍ਰਦਰਸ਼ਨ - ਲਖੀਮਪੁਰ
ਫ਼ਿਰੋਜ਼ਪੁਰ: ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ (Lakhimpur) ਵਿੱਚ ਕਿਸਾਨਾਂ (Farmers) ‘ਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ (Union Minister of State Ajay Mishra) ਦੇ ਪੁੱਤਰ ਵੱਲੋਂ ਕੀਤੇ ਤਸ਼ੱਦਦ ਦੀ ਪੂਰੀ ਦੁਨੀਆ ਵਿੱਚ ਨਿਖੇਧੀ ਹੋ ਰਹੀ ਹੈ। ਇੱਕ ਪਾਸੇ ਜਿੱਥੇ ਕਿਸਾਨਾਂ (Farmers) ਵੱਲੋਂ ਇਸ ਘਟਨਾ ਦੇ ਵਿਰੋਧ ਵਿੱਚ ਲਖੀਮਪੁਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਪੰਜਾਬ ਵਿੱਚ ਵੀ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਘਟਨਾ ਦੇ ਵਿਰੋਧ ਵਿੱਚ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਆਮ ਆਦਮੀ ਪਾਰਟੀ (District Administrative Complex) ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੁਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਤੇ ਉਸ ਦੇ ਪੁੱਤਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ।